ਨਵੀਂ ਦਿੱਲੀ, 29 ਅਕਤੂਝਬਰ – ਦਿੱਲੀ ਪੁਲਿਸ ਵੱਲੋਂ ਟਿਕਰੀ ਬਾਰਡਰ ਤੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।ਬੈਰੀਕੇਡ ਹਟਣ ਤੋਂ ਬਾਅਦ ਗਾਜ਼ੀਆਬਾਦ ਤੋਂ ਦਿੱਲੀ ਆਉਣ ਵਾਲਾ ਰਸਤਾ ਖੁੱਲ੍ਹ ਸਕਦਾ ਹੈ। ਫਿਲਹਾਲ ਇੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆ ਤੋਂ ਕਿਸਾਨ ਅੰਦੋਲਨ ਜਾਰੀ ਹੈ। ਅਜੇ ਸਿਰਫ ਬੈਰੀਕੇਡ ਹਟਾਏ ਜਾ ਰਹੇ ਹਨ ਜਦਕਿ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤੇ ਉਮੀਦ ਹੈ ਕਿ ਜਲਦ ਹੀ ਇਹ ਰਾਸਤਾ ਆਮ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ।