ਨਵੀਂ ਦਿੱਲੀ, 29 ਅਕਤੂਬਰ – ਜਗਦੀਸ਼ ਟਾਈਟਲਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਦਾ ਸਥਾਈ ਮੈਂਬਰ ਬਣਾਇਆ ਗਿਆ ਹੈ।ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਜਗਦੀਸ਼ ਟਾਈਟਲਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਦਾ ਸਥਾਈ ਮੈਂਬਰ ਬਣਾਇਆ ਹੈ। ਜਗਦੀਸ਼ ਟਾਈਟਲਰ ਦੀ ਨਿਯੁਕਤੀ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਅਜਿਹਾ ਕਰਕੇ ਸਿੱਖਾਂ ਦੇ ਜਖਮਾਂ ਉੱਪਰ ਲੂਣ ਛਿੜਕਿਆ ਜਾ ਰਿਹਾ ਹੈ। ਸਿੱਖਾਂ ਦੇ ਕਾਤਲ ਨੂੰ ਅਹੁਦਾ ਦੇਣਾ ਸ਼ਰਮਨਾਕ ਹੈ ਤੇ ਪੰਜਾਬ ਦੇ ਕਾਂਗਰਸੀ ਇਸ ਉੱਪਰ ਚੁੱਪ ਹਨ।ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੇ ਕਾਂਗਰਸੀਆਂ ਨੂੰ ਕਿਹੋ ਜਿਹਾ ਮਹਿਸੂਸ ਹੋ ਰਿਹਾ ਹੈ।