1 ਅਪ੍ਰੈਲ ਤੋਂ ਬਾਅਦ ਹਰ ਵਪਾਰੀ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ – ਬਠਿੰਡਾ ਵਿਖੇ ਵਪਾਰੀਆਂ ਨਾਲ ਮੀਟਿੰਗ ‘ਚ ਬੋਲੇ ਕੇਜਰੀਵਾਲ

ਬਠਿੰਡਾ, 29 ਅਕਤੂਬਰ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਫਰਵਰੀ ‘ਚ ਚੋਣਾਂ ਹੋਣਗੀਆਂ ਤੇ ਮਾਰਚ ‘ਚ ਨਤੀਜੇ ਆਉਣਗੇ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਪਾਰੀਆਂ ਨੂੰ ਸੁਰੱਖਿਆ ਦਿੱਤੀ ਜਾਵੇਗੀ। 1 ਅਪ੍ਰੈਲ ਤੋਂ ਬਾਅਦ ਹਰ ਵਪਾਰੀ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੋਵੇਗੀ।ਦਿੱਲੀ ਦੀ ਤਰਾਂ ਪੰਜਾਬ ਵਿਚ ਵੀ ਇੰਸਪੈਕਟਰ ਰਾਜ ਖਤਮ ਕੀਤਾ ਜਾਵੇਗਾ।

Leave a Reply

Your email address will not be published. Required fields are marked *