ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅਟਾਰੀ ਤੋਂ ਅੰਮ੍ਰਿਤਸਰ ਤੱਕ ਵਿਰੋਧ ਮਾਰਚ

ਅਟਾਰੀ, 29 ਅਕਤੂਬਰ – ਕੇਂਦਰ ਵੱਲੋਂ ਬੀ.ਐੱਸ.ਐਫ ਦਾ ਅਧਿਕਾਰੀ ਖੇਤਰ ਵਧਾਉਣ ਦੇ ਫੈਸਲੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਵਿਰੋਧ ਮਾਰਚ ਕੱਢਿਆ ਜਾ ਰਿਹਾ ਹੈ। ਇਹ ਵਿਰੋਧ ਮਾਰਚ ਅਟਾਰੀ ਵਾਹਗਾ ਬਾਰਡਰ ਅਟਾਰੀ ਤੋਂ ਸ਼ੁਰੂ ਹੋਇਆ ਹੈ ਜੋ ਕਿ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਸਮਾਪਤ ਹੋਵੇਗਾ। ਸੁਖਬੀਰ ਸਿੰਘ ਬਾਦਲ ਦੇ ਨਾਲ ਨਾਲ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਅਤੇ ਵੱਡੀ ਗਿਣਤੀ ‘ਚ ਪਾਰਟੀ ਵਰਕਰ ਇਸ ਵਿਰੋਧ ਮਾਰਚ ਵਿਚ ਸ਼ਾਮਿਲ ਹਨ।

Leave a Reply

Your email address will not be published. Required fields are marked *