ਨਵੀਂ ਦਿੱਲੀ, 29 ਅਕਤੂਬਰ – ਦਿੱਲੀ ਪੁਲਿਸ ਵੱਲੋਂ ਟਿਕਰੀ ਬਾਰਡਰ ਤੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।ਬੈਰੀਕੇਡ ਹਟਣ ਤੋਂ ਬਾਅਦ ਗਾਜ਼ੀਆਬਾਦ ਤੋਂ ਦਿੱਲੀ ਆਉਣ ਵਾਲਾ ਰਸਤਾ ਖੁੱਲ੍ਹ ਸਕਦਾ ਹੈ। ਇਸ ਉਤੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਕਿਤੇ ਵੀ ਆਪਣੀ ਫਸਲ ਵੇਚ ਸਕਦਾ ਹੈ। ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫਸਲ ਵੇਚਣ ਲਈ ਸੰਸਦ ਵੀ ਜਾਵਾਂਗੇ। ਪਹਿਲਾਂ ਸਾਡੇ ਟਰੈਕਟਰ ਦਿੱਲੀ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਰਾਹ ਨਹੀਂ ਰੋਕਿਆ ਸੀ।