ਲਖਨਊ, 29 ਅਕਤੂਬਰ – ਯੂ.ਪੀ ਦੇ ਲਲਿਤਪੁਰ ਵਿਖੇ ਖਾਦ ਖਰੀਦਣ ਲਈ ਲਾਈਨ ‘ਚ ਉਡੀਕ ਕਰਦਿਆ ਬਿਮਾਰ ਹੋਣ ਕਾਰਨ 2 ਕਿਸਾਨਾਂ ਦੀ ਮੌਤ ਹੋ ਗਈ ਸੀ।ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਲਲਿਤਪੁਰ ਪਹੁੰਚ ਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯੂ.ਪੀ ਸਰਕਾਰ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਖਾਦ ਲਈ ਲੰਮੀਆਂ ਲਾਈਨਾਂ ਲੱਗ ਰਹੀਆਂ ਹਨ ਅਤੇ ਖਾਦ ਚੋਰੀ ਹੋ ਰਹੀ ਹੈ ਜਿਸ ਕਰਕੇ ਕਿਸਾਨ ਪ੍ਰੇਸ਼ਾਨ ਹਨ। 1200 ਰੁਪਏ ਵਾਲੀ ਖਾਦ ਕਿਸਾਨ 2000 ਰੁਪਏ ਵਿਚ ਖਰੀਦਣ ਲਈ ਮਜਬੂਰ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ 2022 ਵਿਚ ਯੂ.ਪੀ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮਾਫ ਕੀਤੇ ਜਾਣਗੇ।