ਕੋਲਕਾਤਾ, 30 ਅਕਤੂਬਰ – ਪੱਛਮੀ ਬੰਗਾਲ ਦੇ ਕੂਚ ਬਿਹਾਰ ਦੀ ਦਿਨਹਾਟਾ ਵਿਧਾਨ ਸਭਾ ਸੀਟ ਤੋਂ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਅਸ਼ੋਕ ਮੰਡਲ ਨੇ ਤ੍ਰਿਣਮੂਲ ਕਾਂਗਰਸ (TMC) ਦੇ ਵਰਕਰਾਂ ਉੱਪਰ ਉਸ ਨੂੰ ਵੋਟ ਪਾਉਣ ਤੋਂ ਰੋਕਣ ਦੀ ਕੋਸ਼ਿਸ਼ ਕਰਨ ਦੇ ਆਰੋਪ ਲਗਾਏ ਹਨ।ਅਸ਼ੋਕ ਮੰਡਲ ਦਾ ਕਹਿਣਾ ਸੀ ਕਿ ਜਦੋਂ ਉਹ ਦਿਨਹਾਟਾ ਹਾਈ ਸਕੂਲ ਦੇ ਬੂਥ ਨੰਬਰ 291 ‘ਤੇ ਵੋਟ ਪਾਉਣ ਲਈ ਜਾ ਰਹੇ ਸਨ ਤਾਂ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਓਧਰ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੇ ਸੀ.ਆਰ.ਪੀ.ਐੱਫ ਜਵਾਨਾਂ ਉੱਪਰ ਲੋਕਾਂ ਨੂੰ ਧਮਕਾਉਣ ਦੇ ਆਰੋਪ ਲਾਏ ਹਨ।