ਚੰਡੀਗੜ੍ਹ, 30 ਅਕਤੂਬਰ – ਜਗਦੀਸ਼ ਟਾਈਟਲਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਦਾ ਸਥਾਈ ਮੈਂਬਰ ਬਣਾਉਣ ‘ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਉੱਪਰ ਬੋਲਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਸਵਾਲ ਅਸੀਂ ਨਹੀਂ ਬਲਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਟਾਈਟਲਰ ਦੀ ਨਿਯੁਕਤੀ ਵਿਚ ਉਨ੍ਹਾਂ ਦੀ ਭੂਮਿਕਾ ਕੀ ਸੀ? ਕਾਂਗਰਸ ਪਾਰਟੀ ਨੂੰ ਵੀ ਜਵਾਬ ਦੇਣਾ ਚਾਹੀਦਾ ਹੈ ਕਿ 1984 ਦੇ ਦੰਗਿਆਂ ‘ਚ ਸ਼ਾਮਿਲ ਜਗਦੀਸ਼ ਟਾਇਟਲਰ ਨੂੰ ਇਹ ਜ਼ਿੰਮੇਵਾਰੀ ਕਿਉਂ ਦਿੱਤੀ ਗਈ?