ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਫਸਲ ਲਈ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ, 30 ਅਕਤੂਬਰ – ਪੰਜਾਬ ਸਰਕਾਰ ਨੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਨਰਮੇ ਦੀ ਫ਼ਸਲ ਲਈ 416 ਕਰੋੜ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਖੇ ਖੇਤੀ ਮੰਤਰੀ ਪੰਜਾਬ ਕਾਕਾ ਰਣਦੀਪ ਸਿੰਘ ਨੇ ਦੱਸਿਆ ਕਿ ਗੁਲਾਬੀ ਸੁੰਡੀ ਕਾਰਨ 4 ਲੱਖ ਏਕੜ ਨਰਮੇ ਦੀ ਫਸਲ ਨੁਕਸਾਨੀ ਗਈ ਹੈ ਤੇ ਮੁਆਵਜ਼ੇ ਲਈ 3 ਪੱਧਰ ਰੱਖੇ ਗਏ ਹਨ। 76% ਤੋਂ 100% ਤੱਕ ਫਸਲ ਦੇ ਨੁਕਸਾਨ ਲਈ 12000 ਰੁਪਏ ਪ੍ਰਤੀ ਏਕੜ, 33 ਤੋਂ 75% ਤੱਕ ਫਸਲ ਦੇ ਨੁਕਸਾਨ ਲਈ 5400 ਰੁਪਏ ਪ੍ਰਤੀ ਏਕੜ ਅਤੇ 26 ਤੋਂ 32% ਤੱਕ ਫਸਲ ਦੇ ਹੋਏ ਨੁਕਸਾਨ ਲਈ 2000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।

Leave a Reply

Your email address will not be published. Required fields are marked *