ਚੰਡੀਗੜ੍ਹ, 30 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਥੋਪੇ ਗਏ 3 ਕਾਲੇ ਖੇਤੀ ਕਾਨੂੰਨਾਂ ਬਾਰੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ ‘ਤੇ ਗੱਲਬਾਤ ਕੀਤੀ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ 8 ਨਵੰਬਰ ਨੂੰ ਵਿਧਾਨ ਸਭਾ ਪੰਜਾਬ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ, ਜਿਸ ਵਿਚ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ। ਚਰਨਜੀਤ ਚੰਨੀ ਨੇ ਖੇਤੀ ਕਾਨੂੰਨ ਰੱਦ ਕਰਨ ਲਈ ਬਲਬੀਰ ਸਿੰਘ ਰਾਜੇਵਾਲ ਤੋਂ ਸਲਾਹ ਵੀ ਮੰਗੀ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ ਵੱਲੋਂ ਪੰਜਾਬ ਸਰਕਾਰ ਨੂੰ ਜੋ ਵੀ ਸਲਾਹ ਦਿੱਤੀ ਜਾਵੇਗੀ, ਉਸ ਹਿਸਾਬ ਨਾਲ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।