ਦੇਹਰਾਦੂਨ, 30 ਅਕਤੂਬਰ – ਉੱਤਰਾਖੰਡ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਹਰਾਦੂਨ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਜਪਾ ਨੇ ਆਪਣੇ ਚੋਣ ਘੋਸ਼ਣਾ ਪੱਤਰ ਵਿਚ ਕੀਤੇ ਗਏ ਲਗਭਗ 85% ਵਾਅਦਿਆ ਨੂੰ ਪੂਰਾ ਕੀਤਾ ਹੈ। ਉਨ੍ਹਾਂ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਹਰੀਸ਼ ਰਾਵਤ ਨੂੰ ਚੈਲੰਜ ਕੀਤਾ ਕਿ ਕਾਂਗਰਸ ਅਤੇ ਭਾਜਪਾ ਵੱਲੋਂ ਆਪਣੇ ਆਪਣੇ ਚੋਣ ਘੋਸ਼ਣਾ ਪੱਤਰ ਵਿਚ ਕੀਤੇ ਗਏ ਵਾਅਦਿਆ ਅਤੇ ਪੂਰੇ ਕੀਤੇ ਵਾਅਦਿਆਂ ਉੱਪਰ ਉਹ ਖੁੱਲ੍ਹੀ ਬਹਿਸ ਕਰ ਲੈਣ।