ਸ੍ਰੀਨਗਰ, 30 ਅਕਤੂਬਰ – ਪੀ.ਡੀ.ਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਆਗਰਾ ਵਿਖੇ ਗ੍ਰਿਫ਼ਤਾਰ ਕੀਤੇ ਗਏ 3 ਕਸ਼ਮੀਰੀ ਵਿਦਿਆਰਥੀਅਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿਚ ਮਹਿਬੂਬਾ ਮੁਫਤੀ ਨੇ ਲਿਖਿਆ ਕਿ ਮੈਂ ਤੁਹਾਨੂੰ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕਰਦੀ ਹਾਂ, ਤਾਂ ਜੋ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਤਬਾਹ ਨਾ ਹੋ ਜਾਵੇ। ਦੱਸ ਦਈਏ ਕਿ ਇਨ੍ਹਾਂ 3 ਕਸ਼ਮੀਰੀ ਵਿਦਿਆਰਥੀਆਂ ਨੂੰ ਟੀ-20 ਵਿਸ਼ਵ ਕ੍ਰਿਕੇਟ ਕੱਪ ਵਿਚ 24 ਅਕਤੂਬਰ ਨੂੰ ਭਾਰਤ ਪਾਕਿਸਤਾਨ ਵਿਚਕਾਰ ਹੋਏ ਮੁਕਾਬਲੇ ਵਿਚ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।