ਵਾਸ਼ਿੰਗਟਨ, 31 ਅਕਤੂਬਰ – ਅਮਰੀਕਾ ‘ਚ ਹਵਾਈ ਯਾਤਰਾ ਕਰਨ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਸੈਂਕੜੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।ਦਰਅਸਲ ਉਡਾਣਾਂ ਲਈ ਅਮਰੀਕਨ ਏਅਰਲਾਈਨਜ਼ ਕੋਲ ਪਾਈਲਟ ਅਤੇ ਸਟਾਫ ਨਹੀਂ ਹੈ, ਜਿਸ ਕਰਕੇ ਉਡਾਣਾਂ ਰੱਦ ਕੀਤੀਆਂ ਜਾ ਰਹੀਆਂ ਹਨ।ਰਿਪੋਰਟ ਅਨੁਸਾਰ ਕਈ ਉਡਾਣਾਂ ਰੱਦ ਕੀਤੀਆਂ ਜਾ ਚੁੱਕੀਆਂ ਹਨ ਤੇ ਕਈ ਹੋਰ ਉਡਾਣਾਂ ਦੇ ਰੱਦ ਹੋਣ ਦੀ ਸੰਭਾਵਨਾ ਹੈ।ਅਮਰੀਕਨ ਏਅਰਲਾਈਨਜ਼ ਅਧਿਕਾਰੀਆ ਨੇ ਦੱਸਿਆ ਕਿ ਮੌਸਮ ਦੀ ਖਰਾਬੀ ਕਾਰਨ ਸਟਾਫ ਦੀ ਗਿਣਤੀ ਘੱਟ ਹੋਣ ਕਰਕੇ ਉਡਾਣਾਂ ਰੱਦ ਕੀਤੀਆਂ ਗਈਆਂ ਹਨ।ਉਨ੍ਹਾਂ ਉਮੀਦ ਜਤਾਈ ਕਿ ਨਵੇਂ ਮਹੀਨੇ ਦੀ ਸ਼ੁਰੂਆਤ ਨਾਲ ਉਡਾਣਾਂ ਬਹਾਲ ਹੋ ਜਾਣਗੀਆਂ।