ਚੰਡੀਗੜ੍ਹ, 31 ਅਕਤੂਬਰ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਪ੍ਰਧਾਨ ਮੰਤਰੀ ਸਵ. ਇੰਦਰਾ ਗਾਂਧੀ ਦੀ ਬਰਸੀ ਮੌਕੇ ‘ਤੇ ਆਪਣੀ ਹੀ ਪੰਜਾਬ ਦੀ ਕਾਂਗਰਸ ਸਰਕਾਰ ਉੱਪਰ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤਾਂ ਆਇਰਨ ਲੇਡੀ ਨੂੰ ਇਤਿਹਾਸ ‘ਚੋਂ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕੀ ਪੰਜਾਬ ਵਿਚ ਕਾਂਗਰਸ ਦੀ ਹੀ ਸਰਕਾਰ ਹੈ? ਇੰਦਰਾ ਗਾਂਧੀ ਦੀ ਬਰਸੀ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਪਿਛਲੇ ਸਾਲ ਦਾ ਇਸ਼ਤਿਹਾਰ ਦਿਖਾਉਂਦਿਆ ਉਨ੍ਹਾਂ ਕਿਹਾ ਕਿ ਕੈਪਟਨ ਨੂੰ ਇਸ ਉੱਤੇ ਇਤਰਾਜ਼ ਨਹੀਂ ਹੋਵੇਗਾ ਕਿਉਂਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਇਸ਼ਤਿਹਾਰ ਉਨ੍ਹਾਂ ਨੂੰ ਨਜ਼ਰ ਨਹੀਂ ਆਇਆ ਹੈ।