ਬਠਿੰਡਾ, 31 ਅਕਤੂਬਰ – ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚਾਰਜ ਸੰਭਾਲਣ ਤੋਂ ਬਾਅਦ ਪੰਜਾਬ ਦੇ ਵੱਖ ਵੱਖ ਬੱਸ ਅੱਡਿਆ ਦੀ ਚੈਕਿੰਗ ਕੀਤੀ ਜਾ ਰਹੀ ਹੈ।ਹੁਣ ਤੱਕ ਅਨੇਕਾ ਬੱਸਾਂ ਨੂੰ ਟੈਕਸ ਨਾ ਭਰਨ ਅਤੇ ਪਰਮਿਟ ਸਮੇਤ ਹੋਰ ਦਸਤਾਵੇਜ਼ ਨਾ ਹੋਣ ਦੇ ਚੱਲਦਿਆ ਜ਼ਬਤ ਅਤੇ ਬੰਦ ਕੀਤਾ ਜਾ ਚੁੱਕਾ ਹੈ। ਇਸ ਦੇ ਤਹਿਤ ਰਾਜਾ ਵੜਿੰਗ ਵੱਲੋਂ ਬਠਿੰਡਾ ਦੇ ਬੱਸ ਅੱਡੇ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਰਾਜਾ ਵੜਿੰਗ ਨੇ ਪਰਮਿਟ ਨਾ ਹੋਣ ਅਤੇ ਟੈਕਸ ਨਾ ਭਰਨ ਸਮੇਤ ਹੋਰ ਦਸਤਾਵੇਜ਼ ਨਾ ਹੋਣ ‘ਤੇ 3 ਬੱਸਾਂ ਨੂੰ ਬੰਦ ਕਰ ਦਿੱਤਾ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਪੀ.ਆਰ.ਟੀ.ਸੀ ਦੇ ਬੇੜੇ ਵਿਚ 200 ਨਵੀਆਂ ਬੱਸਾਂ ਪਾਈਆਂ ਜਾਣਗੀਆਂ।ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਏਅਰਪੋਰਟ ‘ਤੇ ਪੰਜਾਬ ਦੀਆਂ ਬੱਸਾਂ ਨਾ ਜਾਣ ਦੇਣ ‘ਤੇ ਅਰਵਿੰਦ ਕੇਜਰੀਵਾਲ ਉੱਪਰ ਨਿਸ਼ਾਨਾ ਵੀ ਸਾਧਿਆ।