ਸ਼ਹੀਦ ਮਨਜੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਖੇੜਾ ਕੋਟਲੀ

ਦਸੂਹਾ, 1 ਨਵੰਬਰ – ਜੰਮੂ ਕਸ਼ਮੀਰ ਦੇ ਰਾਜ਼ੌਰੀ ਜ਼ਿਲ੍ਹੇ ‘ਚ ਪੈਂਦੇ ਨੌਸ਼ਹਿਰਾ ਸੈਕਟਰ ਵਿਖੇ ਸ਼ਨੀਵਾਰ ਨੂੰ ਗਸ਼ਤ ਦੌਰਾਨ ਬਾਰੂਦੀ ਸੁਰੰਗ ਵਿਚ ਹੋਏ ਧਮਾਕੇ ਕਾਰਨ ਫੌਜ਼ ਦਾ ਲੈਫਟੀਨੈਂਟ ਅਤੇ ਇੱਕ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦ ਲੈਫਟੀਨੈਂਟ ਰਿਸ਼ੀ ਕੁਮਾਰ ਬਿਹਾਰ ਦੇ ਬੇਗੂਸਰਾਏ ਦਾ ਰਹਿਣ ਵਾਲਾ ਸੀ ਜਦਕਿ ਸ਼ਹੀਦ ਹੋਇਆ ਜਵਾਨ ਮਨਜੀਤ ਸਿੰਘ ਹੁਸ਼ਿਆਰਪੁਰ ਦੇ ਦਸੂਹਾ ਅਧੀਨ ਆਉਂਦੇ ਪਿੰਡ ਖੇੜਾ ਕੋਟਲੀ ਦਾ ਰਹਿਣ ਵਾਲਾ ਸੀ। ਸ਼ਹੀਦ ਮਨਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਖੇੜਾ ਕੋਟਲੀ ਪਹੁੰਚੇ ਜਿੱਥੇ ਕਿ ਪੂਰੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸਸਕਾਰ ਹੋਵੇਗਾ। ਸ਼ਹੀਦ ਮਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ‘ਤੇ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ ਸ਼ਹੀਦ ਮਨਜੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਹਨ।

Leave a Reply

Your email address will not be published. Required fields are marked *