ਕੇਂਦਰ ਸਰਕਾਰ ਨੇ 26 ਤੱਕ ਹੱਲ ਨਾ ਕੱਢਿਆ ਤਾਂ 27 ਨਵੰਬਰ ਤੋਂ ਕਿਸਾਨ ਅੰਦੋਲਨ ਹੋਰ ਕੀਤਾ ਜਾਵੇਗਾ ਮਜ਼ਬੂਤ – ਰਾਕੇਸ਼ ਟਿਕੈਤ

ਨਵੀਂ ਦਿੱਲੀ, 1 ਨਵੰਬਰ – ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਗੱਲਬਾਤ ਕਰਕੇ 26 ਨਵੰਬਰ ਤੱਕ ਹੱਲ ਕੱਢਣ ਲਈ ਕਿਹਾ ਹੈ। ਟਵੀਟ ਕਰ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਨਵੰਬਰ ਤੱਕ ਜੇਕਰ ਹੱਲ ਨਾ ਨਿਕਲਿਆ ਤਾਂ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟਰੈਕਟਰਾਂ ‘ਤੇ ਦਿੱਲੀ ਦੇ ਚਾਰੋਂ ਪਾਸੇ ਸਰਹੱਦਾਂ ‘ਤੇ ਚੱਲ ਰਹੇ ਅੰਦੋਲਨ ਵਾਲੀਆਂ ਥਾਵਾਂ ‘ਤੇ ਪਹੁੰਚਣਗੇ ਤੇ ਅੰਦੋਲਨ ਨੂੰ ਹੋਰ ਮਜਬੂਤ ਕਰਨਗੇ।

Leave a Reply

Your email address will not be published. Required fields are marked *