ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,514 ਨਵੇਂ ਮਾਮਲੇ, ਕੱਲ੍ਹ ਨਾਲੋਂ 2.46% ਘੱਟ

ਨਵੀਂ ਦਿੱਲੀ, 1 ਨਵੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,514 (ਕੱਲ੍ਹ ਨਾਲੋਂ 2.46% ਘੱਟ) ਨਵੇਂ ਮਾਮਲੇ ਦਰਜ ਕੀਤੇ ਗਏ ਹਨ, 12,718 ਠੀਕ ਹੋਏ ਹਨ ਤੇ 251 ਮਰੀਜ਼ਾਂ ਦੀ ਮੌਤ ਹੋਈ ਹੈ ।ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 7,167 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 167 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,42,85,814, ਸਰਗਰਮ ਮਾਮਲਿਆਂ ਦੀ ਗਿਣਤੀ 1,58,817, ਠੀਕ ਹੋਣ ਵਾਲਿਆਂ ਦੀ ਗਿਣਤੀ 3,36,68,560, ਕੁੱਲ ਮੌਤਾਂ ਦੀ ਗਿਣਤੀ 4,58,437 ਅਤੇ 1,06,31,24,205 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *