ਚੰਡੀਗੜ੍ਹ, 1 ਨਵੰਬਰ – ਪੰਜਾਬ ਦੇ ਨਵਨਿਯੁਕਤ ਐਡਵੋਕੇਟ ਜਨਰਲ ਏ.ਪੀ.ਐੱਸ ਦਿਓਲ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਏ.ਪੀ.ਐੱਸ ਦਿਓਲ ਵੱਲੋਂ ਅਸਤੀਫਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਏ.ਪੀ.ਐੱਸ ਦਿਓਲ ਨੂੰ ਐਡਵੋਕੇਟ ਜਨਰਲ ਪੰਜਾਬ ਨਿਯੁਕਤ ਕੀਤਾ ਸੀ। ਉਨ੍ਹਾਂ ਦੀ ਨਿਯੁਕਤੀ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਰੋਧ ਕੀਤਾ ਸੀ ਤੇ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।।