ਚੰਡੀਗੜ੍ਹ, 1 ਨਵੰਬਰ – ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੱਤਰਕਾਰ ਵਾਰਤਾ ਦੌਰਾਨ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਡੀ.ਏ ਵਿਚ 11% ਡੀ.ਏ ਵਿਚ ਵਾਧੇ ਦਾ ਐਲਾਨ ਕੀਤਾ, ਜੋ ਕਿ ਅੱਜ ਤੋਂ ਲਾਗੂ ਹੋਵੇਗਾ। ਇਸ ਲਈ ਸਰਕਾਰ ਨੂੰ 440 ਕਰੋੜ ਰੁਪਏ ਹਰ ਮਹੀਨੇ ਜ਼ਿਆਦਾ ਖਰਚਣੇ ਪੈਣਗੇ।ਚਰਨਜੀਤ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਕਰਮਚਾਰੀਆਂ ਨਾਲ ਗੱਲ ਕੀਤੀ ਹੈ ਤੇ ਕਰਮਚਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਸਰਕਾਰ ਦੇ ਰਹਿਣ ਤੱਕ ਹੜਤਾਲ ‘ਤੇ ਨਹੀਂ ਜਾਣਗੇ ਤੇ ਬੈਠ ਕੇ ਸਾਰੇ ਮੁੱਦਿਆਂ ਦਾ ਗੱਲ ਕਰਨਗੇ।