ਫ਼ਿਰੋਜ਼ਪੁਰ, 2 ਨਵੰਬਰ – ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਨਵਾਂ ਬਾਰੇ ਕੇ ਵਿਖੇ ਅੱਜ ਸਵੇਰੇ ਜ਼ਮੀਨੀ ਵਿਵਾਦ ਦੇ ਚੱਲਦਿਆਂ 2 ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਜਦਕਿ ਗੋਲੀਆਂ ਲੱਗਣ ਨਾਲ 2 ਜਖਮੀਂ ਹੋ ਗਏ ਜਿਨ੍ਹਾਂ ਨੂੰ ਜਖਮੀਂ ਹਾਲਤ ‘ਚ ਸਿਵਲ ਹਸਪਤਾਲ ਲਿਆਂਦਾ ਗਿਆ ਤੇ ਉੱਥੋਂ ਦੋਵਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫ਼ਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਮਾਰੇ ਗਏ ਭਰਾਵਾਂ ਦੀ ਪਹਿਚਾਣ ਬਖਸ਼ੀਸ਼ ਸਿੰਘ ਅਤੇ ਕਾਵਲ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਜਖਮੀਂਆਂ ਦੀ ਪਹਿਚਾਣ ਗੁਰਦੀਪ ਸਿੰਘ ਅਤੇ ਜਰਨੈਲ ਸਿੰਘ ਵਜੋ ਹੋਈ ਹੈ।ਪੁਲਿਸ ਵੱਲੋਂ ਇਸ ਕਤਲਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ।