ਨਵੀਂ ਦਿੱਲੀ, 2 ਨਵੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,514 (ਕੱਲ੍ਹ ਨਾਲੋਂ 16.7% ਘੱਟ) ਨਵੇਂ ਮਾਮਲੇ ਦਰਜ ਕੀਤੇ ਗਏ ਹਨ, 15,021 ਠੀਕ ਹੋਏ ਹਨ ਤੇ 443 ਮਰੀਜ਼ਾਂ ਦੀ ਮੌਤ ਹੋਈ ਹੈ ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,42,96,237, ਸਰਗਰਮ ਮਾਮਲਿਆਂ ਦੀ ਗਿਣਤੀ 1,53,776, ਠੀਕ ਹੋਣ ਵਾਲਿਆਂ ਦੀ ਗਿਣਤੀ 3,36,83,581, ਕੁੱਲ ਮੌਤਾਂ ਦੀ ਗਿਣਤੀ 4,58,880 ਅਤੇ 1,06,85,71,879 ਵੈਕਸੀਨੇਸ਼ਨ ਹੋ ਚੁੱਕੀ ਹੈ। ਪੂਰੀ ਦੁਨੀਆ ਵਿਚ ਹੁਣ ਤੱਕ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 50 ਲੱਖ ਤੋਂ ਪਾਰ ਹੋ ਚੁੱਕੀ ਹੈ ਤੇ ਅਮਰੀਕਾ ‘ਚ ਸਭ ਤੋਂ ਜ਼ਿਆਦਾ 7,40,000 ਮੌਤਾਂ ਹੋਈਆਂ ਹਨ।