ਚੰਡੀਗੜ੍ਹ, 2 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੀ ਕੇਦਾਰਨਾਥ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ। ਉਨ੍ਹਾਂ ਨਾਲ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਵੀ ਮੌਜੂਦ ਹਨ।ਚੰਨੀ ਅਤੇ ਸਿੱਧੂ ਦੀ ਜੋੜੀ ਉੱਪਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਫਿਰ ਤੰਜ ਕੱਸਿਆ ਹੈ।ਟਵੀਟ ਕਰ ਜਾਖੜ ਨੇ ਕਿਹਾ ਕਿ ਸਿਆਸੀ ਆਗੂ ਹਰ ਦੇਵਤੇ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਪਰ ਸਵਾਲ ਇਹ ਹੈ ਕਿ ਕਿਸ ਨੂੰ ਮਨਾਉਣ ਦੀ ਕੋਸ਼ਿਸ਼ ਹੋ ਰਹੀ ਹੈ?