ਚੰਡੀਗੜ੍ਹ, 3 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ Building and Other Construction Workers (BOCW) Welfare Board (ਬਿਲਡਿੰਗ ਅਤੇ ਹੋਰ ਨਿਰਮਾਣ ਮਜ਼ਦੂਰ ਵੈੱਲਫੇਅਰ ਬੋਰਡ) ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਨੂੰ ਦਿਵਾਲੀ ਤੋਂ ਪਹਿਲਾਂ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਅੰਤਰਿਮ ਵਿੱਤੀ ਰਾਹਤ ਦੀ ਇੱਕ ਹੋਰ ਕਿਸ਼ਤ ਦਾ ਐਲਾਨ ਕੀਤਾ ਹੈ।ਇਹ ਜਾਣਕਾਰੀ ਮੁੱਖ ਮੰਤਰੀ ਦਫਤਰ ਵੱਲੋਂ ਦਿੱਤੀ ਗਈ ਹੈ।