ਬਠਿੰਡਾ, 3 ਨਵੰਬਰ – ਇੱਥੋਂ ਦੀ ਕੇਂਦਰੀ ਜੇਲ੍ਹ ਵਿਚ ਇੱਕ ਪੁਲਿਸ ਮੁਲਾਜ਼ਮ ਨੇ ਡਿਊਟੀ ਦੌਰਾਨ ਸ਼ੱਕੀ ਹਾਲਾਤਾਂ ਵਿਚ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਦੀ ਪਹਿਚਾਣ ਕਸ਼ਮੀਰ ਸਿੰਘ ਵਜ਼ੋਂ ਹੋਈ ਹੈ। ਮ੍ਰਿਤਕ ਕਸ਼ਮੀਰ ਸਿੰਘ ਦੀ ਡਿਊਟੀ ਕੇਂਦਰੀ ਜ਼ੇਲ੍ਹ ਦੇ ਟਾਵਰ ਉੱਪਰ ਲੱਗੀ ਹੋਈ ਸੀ, ਜਿਸ ਨੇ ਕਿ ਡਿਊਟੀ ਦੌਰਾਨ ਅਚਾਨਕ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਨੇ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ।