ਚੰਡੀਗੜ੍ਹ, 3 ਨਵੰਬਰ – ਕੋਰੋਨਾ ਦੇ ਮਾਮਲੇ ਘਟਣ ਤੋਂ ਬਾਅਦ ਪੰਜਾਬ ‘ਚ ਹੁਣ 100% ਸਮਰੱਥਾ ਨਾਲ ਸਿਨੇਮਾਘਰ ਅਤੇ ਮਲਟੀਪਲੈਕਸ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਕਲਾਕਾਰਾਂ ਨਾਲ ਮੁਲਾਕਾਤ ਤੋਂ ਬਾਅਦ ਸਿਨੇਮਾਘਰ ਅਤੇ ਮਲਟੀਪਲੈਕਸ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ।