ਕੇਂਦਰ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਉੱਤੇ ਇੱਕ ਵੱਡਾ ਤੋਹਫਾ ਦਿੰਦਿਆਂ ਤੇਲ ਦੀਆਂ ਵਧ ਰਹੀਆਂ ਕੀਮਤਾਂ ਤੇ ਲਗਾਮ ਲਾਉਂਦਿਆਂ ਇਨ੍ਹਾਂ ਦੇ ਰੇਟਾਂ ਵਿੱਚ ਭਾਰੀ ਕਮੀ ਕੀਤੀ ਹੈ | ਕੱਲ੍ਹ ਯਾਨੀ ਚਾਰ ਨਵੰਬਰ ਤੋਂ ਪੈਟਰੋਲ ਪੰਜ ਰੁਪਏ ਅਤੇ ਡੀਜ਼ਲ ਦਸ ਰੁਪਏ ਸਸਤਾ ਹੋ ਜਾਵੇਗਾ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਉੱਤੇ ਐਕਸਾਈਜ਼ ਡਿਊਟੀ ਘਟਾਈ ਗਈ ਹੈ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਵਿਚ ਭਾਰੀ ਗੁੱਸਾ ਦੇਖਿਆ ਜਾ ਰਿਹਾ ਸੀ ਅਤੇ ਮਹਿੰਗਾਈ ਤੇਜ਼ੀ ਨਾਲ ਵਧ ਰਹੀ ਸੀ ਕੇਂਦਰ ਵੱਲੋਂ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਰਾਜ ਸਰਕਾਰਾਂ ਦੇ ਉੱਤੇ ਵੀ ਹੁਣ ਆਪਣੇ ਟੈਕਸ ਘਟਾਉਣ ਲਈ ਦਬਾਅ ਬਣੇਗਾ ਅਤੇ ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਰਾਜੀਆ ਸਰਕਾਰਾਂ ਵੱਲੋਂ ਵੀ ਆਪਣਾ ਟੈਕਸ ਘਟਾਇਆ ਜਾਵੇ ਅਤੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਰ ਕਮੀ ਦੇਖਣ ਨੂੰ ਮਿਲੇ |