ਚੰਡੀਗੜ੍ਹ, 4 ਨਵੰਬਰ – ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਪੰਜਾਬ ਸਰਕਾਰ ਤੋਂ ਪੈਟਰੋਲ ਡੀਜ਼ਲ ‘ਤੇ ਵੈਟ ਦਰਾਂ ਘਟਾਉਣ ਦੀ ਮੰਗ ਕੀਤੀ ਹੈ। ਭਾਜਪਾ ਆਗੂ ਵਿਨਤੀ ਜੋਸ਼ੀ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲ ਡੀਜ਼ਲ ‘ਤੇ ਵੈਟ ਘਟਾਇਆ ਹੈ ਤਾਂ ਪੰਜਾਬ ਸਰਕਾਰ ਵੈਟ ਦਰਾਂ ਕਿਉਂ ਨਹੀਂ ਘਟਾ ਸਕਦੀ? ਪੰਜਾਬ ‘ਚ ਪੈਟਰੋਲ ਡੀਜ਼ਲ ‘ਤੇ ਵੈਟ ਸਭ ਤੋਂ ਜ਼ਿਆਦਾ ਹੈ। ਓਧਰ ਅਕਾਲੀ ਦਲ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿਚ ਹਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਪੈਟਰੋਲ ਡੀਜ਼ਲ ‘ਤੇ ਵੈਟ ਘਟਾਇਆ ਹੈ।