ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,729 ਨਵੇਂ ਮਾਮਲੇ, 221 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ, 5 ਨਵੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,729 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 12,165 ਠੀਕ ਹੋਏ ਹਨ ਤੇ 221 ਮਰੀਜ਼ਾਂ ਦੀ ਮੌਤ ਹੋਈ ਹੈ ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,43,20,863, ਸਰਗਰਮ ਮਾਮਲਿਆਂ ਦੀ ਗਿਣਤੀ 14,89,22, ਠੀਕ ਹੋਣ ਵਾਲਿਆਂ ਦੀ ਗਿਣਤੀ 3,37,24,959 , ਕੁੱਲ ਮੌਤਾਂ ਦੀ ਗਿਣਤੀ 45,8973 ਅਤੇ 107,70,46,116 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *