ਪੰਜਾਬ ਸਰਕਾਰ ਵੱਲੋਂ ਵੀ ਪੈਟਰੋਲ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘੱਟ ਕਰਨ ਬਾਰੇ ਲਿਆ ਜਾ ਸਕਦਾ ਹੈ ਫੈਸਲਾ – ਮਨਪ੍ਰੀਤ ਬਾਦਲ

ਲੁਧਿਆਣਾ, 5 ਨਵੰਬਰ – ਵਿਸ਼ਵਕਰਮਾ ਦਿਵਸ ਮੌਕੇ ਲੁਧਿਆਣਾ ਪਹੁੰਚੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਪੈਟਰੋਲ ਡੀਜ਼ਲ ਉੱਪਰ ਐਕਸਾਈਜ਼ ਡਿਊਟੀ ਹੋਰ ਘੱਟ ਕਰੇ ਤਾਂ ਜੋ ਅੱਤ ਦੀ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਕੁੱਝ ਰਾਹਤ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ ਹੋਣ ਜਾ ਰਹੀ ਹੈ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਵੀ ਪੈਟਰੋਲ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘੱਟ ਕਰਨ ਬਾਰੇ ਫੈਸਲਾ ਲਿਆ ਜਾ ਸਕਦਾ ਹੈ।

Leave a Reply

Your email address will not be published. Required fields are marked *