ਨਵੀਂ ਦਿੱਲੀ, 6 ਨਵੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 10,929 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 12,509 ਠੀਕ ਹੋਏ ਹਨ ਤੇ 392 ਮਰੀਜ਼ਾਂ ਦੀ ਮੌਤ ਹੋਈ ਹੈ ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,43,20,863 (255 ਦਿਨਾਂ ਤੋਂ ਬਾਅਦ ਸਭ ਤੋਂ ਘੱਟ), ਸਰਗਰਮ ਮਾਮਲਿਆਂ ਦੀ ਗਿਣਤੀ 1,46,950, ਠੀਕ ਹੋਣ ਵਾਲਿਆਂ ਦੀ ਗਿਣਤੀ 33,73,74,68 , ਕੁੱਲ ਮੌਤਾਂ ਦੀ ਗਿਣਤੀ 460265 ਅਤੇ 1,07,92,19,546 ਵੈਕਸੀਨੇਸ਼ਨ ਹੋ ਚੁੱਕੀ ਹੈ।