ਚੰਡੀਗੜ੍ਹ, 6 ਨਵੰਬਰ – ਪੈਟਰੋਲ ਡੀਜ਼ਲ ‘ਤੇ ਵੈਟ ਘਟਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨ ਕਰਦੇ ਹੋਏ ਅਕਾਲੀ ਵਰਕਰ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪਹੁੰਚ ਗਏ। ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਲਈ ਉਨ੍ਹਾਂ ਉੱਪਰ ਲਾਠੀਚਾਰਜ ਵੀ ਕੀਤਾ ਗਿਆ।