ਚੰਡੀਗੜ੍ਹ, 6 ਨਵੰਬਰ – ਪੈਟਰੋਲ ਡੀਜ਼ਲ ‘ਤੇ ਵੈਟ ਘਟਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਅਕਾਲੀ ਵਰਕਰਾਂ ਉੱਪਰ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਵਰਕਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ‘ਤੇ ਬੈਠ ਗਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਦਾ ਬੁਰਾ ਹਾਲ ਹੈ ਤੇ ਅਸੀਂ ਲੋਕਾਂ ਦੀ ਆਵਾਜ਼ ਉਠਾਉਣ ਆਏ ਹਾਂ। ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਟਾਈਟਲਰ ਅਤੇ ਪੰਜਾਬ ‘ਚੋਂ ਇੱਕ ਨੂੰ ਚੁਣ ਲੈਣ। ਦੋਵੇਂ ਡੀ.ਜੀ.ਪੀ ਅਤੇ ਏ.ਜੀ ਦੀ ਨਿਯੁਕਤੀ ਨੂੰ ਲੈ ਕੇ ਆਪਸ ਵਿਚ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਡੀਜ਼ਲ ‘ਤੇ ਪੰਜਾਬ ਸਰਕਾਰ ਨੂੰ ਵੈਟ ਘਟਾਉਣਾ ਹੀ ਹੋਵੇਗਾ।