ਸਿਆਸੀ ਫਾਇਦੇ ਲਈ ਗਲਤ ਜਾਣਕਾਰੀ ਫੈਲਾ ਰਹੇ ਹਨ ਨਵਜੋਤ ਸਿੱਧੂ – ਐਡਵੋਕੇਟ ਜਨਰਲ ਪੰਜਾਬ

ਚੰਡੀਗੜ੍ਹ, 6 ਨਵੰਬਰ – ਪੰਜਾਬ ਦੇ ਨਵਨਿਯੁਕਤ ਐਡਵੋਕੇਟ ਜਨਰਲ (A.G) ਏ.ਪੀ.ਐੱਸ ਦਿਓਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਪਰ ਵੱਡਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸਿਆਸੀ ਫਾਇਦੇ ਲਈ ਗਲਤ ਜਾਣਕਾਰੀ ਫੈਲਾ ਰਹੇ ਹਨ ਜੋ ਕਿ ਨਸ਼ੇ ਅਤੇ ਬੇਅਦਬੀ ਮਾਮਲੇ ‘ਚ ਇਨਸਾਫ ਲਈ ਰੋੜਾ ਬਣ ਰਹੇ ਹਨ। ਪੰਜਾਬ ਸਰਕਾਰ ਬੇਅਦਬੀ ਅਤੇ ਨਸ਼ੇ ਦੇ ਮਾਮਲੇ ‘ਚ ਇਨਸਾਫ ਦਿਵਾਉਣਾ ਚਾਹੁੰਦੀ ਹੈ ਪਰੰਤੂ ਸਿੱਧੂ ਪੰਜਾਬ ਸਰਕਾਰ ਅਤੇ ਮੇਰੇ ਰਸਤੇ ਵਿਚ ਵਿਘਨ ਪਾ ਰਹੇ ਹਨ।ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਡੀ.ਜੀ.ਪੀ ਅਤੇ ਏ.ਜੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਉੱਪਰ ਸਵਾਲ ਉਠਾ ਚੁੱਕੇ ਹਨ।

Leave a Reply

Your email address will not be published. Required fields are marked *