ਚੰਡੀਗੜ੍ਹ, 6 ਨਵੰਬਰ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਇੱਕ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਕੈਬਨਿਟ ਦੀ ਕੱਲ੍ਹ ਹੋਣ ਵਾਲੀ ਮੀਟਿੰਗ ‘ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘੱਟ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਡਰਾਮਾ ਦੱਸਿਆ।