ਹੁਸ਼ਿਆਰਪੁਰ, 8 ਨਵੰਬਰ – ਅੱਜ ਹੁਸਿ਼ਆਰਪੁਰ ‘ਚ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਬਾਲੀਵੁੱਡ ਕਲਾਕਾਰ ਅਕਸ਼ੇ ਕੁਮਾਰ ਦੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘Sooryavanshi’ ਦਾ ਕਿਸਾਨਾਂ ਨੇ ਜ਼ੋਰਦਾਰ ਵਿਰੋਧ ਕਰਦਿਆਂ ਹੋਇਐਂ ਅਕਸ਼ੇ ਕੁਮਾਰ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਰੱਜ ਕੇ ਪਿੱਟ ਸਿਆਪਾ ਕੀਤਾ।ਉਨ੍ਹਾਂ ਐਲਾਨ ਕੀਤਾ ਕਿ ਉਹ ਕਿਸੇ ਵੀ ਸੂਰਤ ਚ ਅਕਸ਼ੇ ਕੁਮਾਰ ਦੀ ਫਿਲਮ ਨੂੰ ਇਕੱਲੇ ਪੰਜਾਬ ਚ ਹੀ ਨਹੀਂ ਬਲਕਿ ਪੂਰੇ ਭਾਰਤ ਚ ਨਹੀਂ ਚੱਲਣ ਦੇਣਗੇ।ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਚ ਪੁਲਿਸ ਵਿਭਾਗ ਦੇ ਉਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਜਿਨ੍ਹਾਂ ਵਲੋਂ ਹਾਲਾਤਾਂ ‘ਤੇ ਕਾਬੂ ਪਾਇਆ ਗਿਆ। ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਅਕਸ਼ੇ ਕੁਮਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੱਕਾ ਭਗਤ ਹੈ ਤੇ ਉਸ ਵਲੋਂ ਕਦੇ ਵੀ ਕਿਸਾਨਾਂ ਦੇ ਹੱਕ ਚ ਕੋਈ ਬਿਆਨ ਤੱਕ ਨਹੀਂ ਦਿੱਤਾ ਗਿਆ ਸਗੋਂ ਹਮੇਸ਼ਾ ਕਿਸਾਨਾਂ ਦੇ ਖਿਲਾਫ ਦੀ ਜ਼ਹਿਰ ਉਗਲਿਆ ਹੈ।ਜਿਸ ਕਾਰਨ ਦੇਸ਼ ਭਰ ਦੇ ਕਿਸਾਨਾਂ ਚ ਅਕਸ਼ੇ ਕੁਮਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।ਹੁਣ ਕਿਸਾਨਾਂ ਨੇ ਵੀ ਤਹੱਈਆ ਕਰ ਲਿਆ ਹੈ ਕਿ ਉਹ ਕਿਸੇ ਵੀ ਸੂਰਤ ‘ਚ ਉਸਦੀ ਫਿਲਮ ਨੂੰ ਪੂਰੇ ਭਾਰਤ ਚ ਨਹੀਂ ਚੱਲਣ ਦੇਣਗੇ।ਇਸ ਮੌਕੇ ਕਿਸਾਨਾਂ ਨੇ ਥਿਏਟਰ ਮਾਲਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦਾ ਸਾਥ ਦੇਣ ਤੇ ਥਿਏਟਰਾਂ ‘ਚੋਂ ਅਕਸ਼ੇ ਕੁਮਾਰ ਦੀ ਫਿਲਮ ਨੂੰ ਹਟਾਉਣ।