ਮੁੰਬਈ, 6 ਨਵੰਬਰ – ਮਹਾਂਰਾਸ਼ਟਰ ਦੇ ਅਹਿਮਦਨਗਰ ਵਿਖੇ ਸਿਵਲ ਹਸਪਤਾਲ ਦੇ ਕੋਰੋਨਾ ਵਾਰਡ ਦੇ ICU ਵਿਚ ਲੱਗੀ ਅੱਗ ਵਿਚ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਸਵੇਰੇ 10.30 ਵਜੇ ਦੀ ਹੈ ਜਿਸ ਤੋਂ ਬਾਅਦ ਬਾਕੀ ਮਰੀਜ਼ਾਂ ਨੂੰ ਦੂਸਰੇ ਵਾਰਡ ਵਿਚ ਸ਼ਿਫਟ ਕੀਤਾ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਕਿਹਾ ਜਾ ਰਿਹਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ਉੱਪਰ ਤਕਰੀਬਨ 11.30 ਵਜੇ ਕਾਬੂ ਪਾਇਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਗ ਲੱਗਣ ਦੀ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।