ਨਵੀਂ ਦਿੱਲੀ, 7 ਨਵੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 10,853 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 12,432 ਠੀਕ ਹੋਏ ਹਨ ਤੇ 526 ਮਰੀਜ਼ਾਂ ਦੀ ਮੌਤ ਹੋਈ ਹੈ ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,43,31,816 ਸਰਗਰਮ ਮਾਮਲਿਆਂ ਦੀ ਗਿਣਤੀ 1,44,845 (260 ਦਿਨਾਂ ਬਾਅਦ ਸਭ ਤੋਂ ਘੱਟ), ਠੀਕ ਹੋਣ ਵਾਲਿਆਂ ਦੀ ਗਿਣਤੀ 3,37,49,900 , ਕੁੱਲ ਮੌਤਾਂ ਦੀ ਗਿਣਤੀ 460791 ਅਤੇ 108.21 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।