ਨਵੀਂ ਦਿੱਲੀ, 8 ਨਵੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 10,929 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13, 204 ਠੀਕ ਹੋਏ ਹਨ ਤੇ 392 ਮਰੀਜ਼ਾਂ ਦੀ ਮੌਤ ਹੋਈ ਹੈ । ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 34, 366, 987, ਸਰਗਰਮ ਮਾਮਲਿਆਂ ਦੀ ਗਿਣਤੀ 142,926 (262 ਦਿਨਾਂ ਤੋਂ ਬਾਅਦ ਸਭ ਤੋਂ ਘੱਟ), ਠੀਕ ਹੋਣ ਵਾਲਿਆਂ ਦੀ ਗਿਣਤੀ 33,763,104, ਕੁੱਲ ਮੌਤਾਂ ਦੀ ਗਿਣਤੀ 461,057 ਅਤੇ 1,08,47,23,042 ਵੈਕਸੀਨੇਸ਼ਨ ਹੋ ਚੁੱਕੀ ਹੈ।