ਵਿਰੋਧੀਆਂ ਨੇ ਗ੍ਰਹਿ ਮੰਤਰੀ ਪੰਜਾਬ ਸੁਖਜਿੰਦਰ ਰੰਧਾਵਾ ਦੇ ਜਵਾਈ ਦੀ ਨਿਯੁਕਤੀ ਨੂੰ ਲੈ ਖੜੇ ਕੀਤੇ ਸਵਾਲ

ਚੰਡੀਗੜ੍ਹ, 8 ਨਵੰਬਰ – ਪੰਜਾਬ ਸਰਕਾਰ ‘ਚ ਵਿਵਾਦ ਪੈਦਾ ਹੋ ਗਿਆ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਦਾ ਅਹੁਦਾ ਦਿੱਤਾ ਗਿਆ ਹੈ।ਤਰੁਣਵੀਰ ਸਿੰਘ ਲਹਿਲ ਗ੍ਰਹਿ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਹਨ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਅਹਿਮ ਨਿਯੁਕਤੀ ਦੇਣ ‘ਤੇ ਵਿਰੋਧੀਆਂ ਨੇ ਸਵਾਲ ਖੜੇ ਕੀਤੇ ਹਨ। ‘ਆਪ’ ਦੇ ਸਹਿ ਇੰਚਾਰਜ ਪੰਜਾਬ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਕੈਪਟਨ ਸਰਕਾਰ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ। ਸਰਕਾਰ ਵੱਲੋਂ ਚੋਣਾਂ ਸਮੇਂ ਘਰ ਘਰ ਨੌਕਰੀ ਦੇਣ ਦਾ ਕੀਤਾ ਵਾਅਦਾ ਕੁੱਝ ਬਦਲਾਅ ਨਾਲ ਪੂਰਾ ਕੀਤਾ ਜਾ ਰਿਹਾ ਹੈ। ਹੁਣ ਨੌਕਰੀਆਂ ਪ੍ਰਾਪਤ ਕਰਨ ਵਾਲੇ ਕਾਂਗਰਸ ਦੇ ਮੰਤਰੀ ਅਤੇ ਪਰਿਵਾਰ ਵਾਲੇ ਹਨ।

Leave a Reply

Your email address will not be published. Required fields are marked *