ਰਾਸ਼ਟਰਪਤੀ ਵੱਲੋਂ ਦਿੱਤੇ ਗਏ ਪਦਮ ਐਵਾਰਡ

ਨਵੀਂ ਦਿੱਲੀ, 8 ਨਵੰਬਰ – ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਅੱਜ ਰਾਸ਼ਟਰਪਤੀ ਭਵਨ ਵਿਖੇ ਪਦਮ ਐਵਾਰਡ ਦਿੱਤੇ ਗਏ। ਸਾਬਕਾ ਕੇਂਦਰੀ ਮੰਤਰੀ ਜਾਰਜ ਫਰਨਾਂਡਿਜ਼ ਨੂੰ ਮਰਨ ਉਪਰੰਤ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਨੂੰ ਵੀ ਮਰਨ ਉਪਰੰਤ ਉਪਰੰਤ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਐਵਾਰਡ ਵੰਡ ਸਮਾਰੋਹ ‘ਚ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੀ ਮੌਜੂਦ ਸਨ। ਇਸ ਸਾਲ ਕੁੱਲ 119 ਪਦਮ ਐਵਾਰਡ ਦਿੱਤੇ ਗਏ ਹਨ ਤੇ ਐਵਾਰਡ ਪ੍ਰਾਪਤ ਕਰਨ ਵਾਲਿਆਂ ‘ਚ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਸਮੇਤ 29 ਮਹਿਲਾਵਾਂ ਸ਼ਾਮਿਲ ਹਨ। ਜਦਕਿ ਪਾਕਿਸਤਾਨ ਤੋਂ ਆ ਕੇ ਭਾਰਤ ਦੀ ਨਾਗਰਿਕਤਾ ਹਾਸਿਲ ਕਰਨ ਵਾਲੇ ਪ੍ਰਸਿੱਧ ਗਾਇਕ ਅਦਨਾਨ ਸਾਮੀ ਨੂੰ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

Leave a Reply

Your email address will not be published. Required fields are marked *