ਨਵਜੋਤ ਸਿੰਘ ਸਿੱਧੂ ਵੱਲੋਂ ਉਠਾਏ ਮੁੱਦੇ ਜਾਇਜ਼ ਪਰੰਤੂ ਉਠਾਉਣ ਦਾ ਤਰੀਕਾ ਗਲਤ – ਡਾ. ਰਾਜ ਵੇਰਕਾ

ਚੰਡੀਗੜ੍ਹ, 8 ਨਵੰਬਰ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਾਜ ਕੁਾਮਰ ਵੇਰਕਾ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਮੀਟਿੰਗ ਹੋਈ ਹੈ ਜਿਸ ਵਿਚ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਵੀ ਮੌਜੂਦ ਸਨ। ਇਸ ਨੂੰ ਲੈ ਕੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਮੀਟਿੰਗ ਦੌਰਾਨ ਅਹਿਮ ਮੁੱਦਿਆ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਇਆ ਹੈ ਤੇ ਇਨ੍ਹਾਂ ਮੁੱਦਿਆਂ ਦਾ ਹੱਲ ਜਲਦ ਹੀ ਕੀਤਾ ਜਾਵੇਗਾ। ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰੈੱਸ ਵਾਰਤਾ ਕਰ ਮੁੱਦਿਆ ਨੂੰ ਲੈ ਕੇ ਆਪਣੀ ਹੀ ਸਰਕਾਰ ਉੱਪਰ ਨਿਸ਼ਾਨਾ ਸਾਧਣ ‘ਤੇ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਜੋ ਮੁੱਦੇ ਉਠਾਏ ਗਏ ਹਨ, ਉਹ ਬਿਲਕੁਲ ਜਾਇਜ਼ ਹਨ, ਪਰ ਉਠਾਉਣ ਦਾ ਤਰੀਕਾ ਗਲਤ ਹੈ। ਮੇਰੀ ਇਹ ਸੋਚਣੀ ਹੈ ਕਿ ਅਜਿਹੇ ਮੁੱਦੇ ਪਾਰਟੀ ਪਲੇਟਫਾਰਮ ‘ਤੇ ਉਠਾਉਣੇ ਚਾਹੀਦੇ ਹਨ।

Leave a Reply

Your email address will not be published. Required fields are marked *