ਚੰਡੀਗੜ੍ਹ, 8 ਨਵੰਬਰ – ਮੋਗਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਪਿੰਡਾਂ ‘ਚ ਨਸ਼ਾ ਵਿਕਣ ਦੀਆਂ ਰਿਪੋਰਟ ਮਿਲਣ ਤੋਂ ਬਾਅਦ ਉੱਪ ਮੁਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਵਾਂ ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ ਨੂੰ ਵਿਅਕਤੀਅਗਤ ਰੂਪ ਨਾਲ ਮਾਮਲਿਆਂ ‘ਚ ਦਖਲ ਦੇਣ ਅਤੇ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਡੀਲਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੇ ਨਾਲ ਨਾਲ ਕਾਨੂੰਨ ਅਨੁਸਾਰ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਖਿਲਾਫ ਠੋਸ ਕਾਰਵਾਈ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਅਤੇ 3 ਦਿਨਾਂ ਅੰਦਰ ਰਿਪੋਰਟ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਉਪ ਮੁੱਖ ਮੰਤਰੀ ਪੰਜਾਬ ਦੇ ਦਫਤਰ ਵੱਲੋਂ ਦਿੱਤੀ ਗਈ ਹੈ।