ਨਵੀਂ ਦਿੱਲੀ, 8 ਨਵੰਬਰ – ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ। ਮਾਮਲੇ ‘ਚ ਸੁਪਰੀਮ ਕੋਰਟ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਸਣੇ ਸਾਰੀਆਂ ਪਾਰਟੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਐੱਸ.ਆਈ.ਟੀ ਦੀ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਸੀ ਜਿਸ ਤੋਂ ਬਾਅਦ ਹਾਈਕੋਰਟ ਦੇ ਫੈਸਲੇ ਖਿਲਾਫ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ।