ਬਿਕਰਮ ਮਜੀਠੀਆ ਨੇ ਪੈਟਰੋਲ ਡੀਜ਼ਲ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ

ਚੰਡੀਗੜ੍ਹ, 8 ਨਵੰਬਰ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੈਟਰੋਲ ਡੀਜ਼ਲ ਨੂੰ ਲੈ ਕੇ ਪੰਜਾਬ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਪ੍ਰੈੱਸ ਵਾਰਤਾ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਸਸਤਾ ਪੈਟਰੋਲ ਕਰਨ ਦਾ ਦਾਅਵਾ ਗਲਤ ਹੈ, ਕਿਉਂਕਿ ਚੰਡੀਗੜ੍ਹ ‘ਚ ਪੈਟਰੋਲ ਪੰਜਾਬ ਨਾਲ਼ੋ ਸਸਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਘਰ ਘਰ ਨੌਕਰੀ ‘ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਜਿਨ੍ਹਾਂ ਨੇ ਨੌਕਰੀਆਂ ਲਈ ਫਾਰਮ ਭਰੇ ਸਨ ਉਹ ਅਜੇ ਤੱਕ ਨੌਕਰੀਆਂ ਨੂੰ ਤਰਸ ਰਹੇ ਹਨ ਜਦਕਿ ਨੌਕਰੀਆ ਮੰਤਰੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਦਿੱਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *