ਚੰਡੀਗੜ੍ਹ, 8 ਨਵੰਬਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਕੀਤਾ ਹੈ। ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਫਸਲ ਖਰਾਬ ਹੋਣ ‘ਤੇ ਮੁਆਵਜ਼ਾ ਵਜ਼ੋਂ ਦਿੱਤੀ ਜਾਣ ਵਾਲੀ ਰਾਸ਼ੀ ਵਧਾਉਣ ਦਾ ਐਲਾਨ ਕੀਤਾ ਹੈ। ਹੁਣ ਕਿਸਾਨਾਂ ਨੂੰ ਫਸਲ ਖਰਾਬ ਹੋਣ ‘ਤੇ ਮੁਆਵਜ਼ਾ ਰਾਸ਼ੀ 12 ਹਜ਼ਾਰ ਤੋਂ ਵਧਾ ਕੇ 15 ਹਜ਼ਾਰ ਕਰ ਦਿੱਤੀ ਗਈ ਹੈ। ਜਦਕਿ 10 ਹਜ਼ਾਰ ਦੀ ਮੁਆਵਜ਼ਾ ਰਾਸ਼ੀ ਵਧਾ ਕੇ 12500 ਕਰ ਦਿੱਤੀ ਗਈ ਹੈ।