ਨਵੀਂ ਦਿੱਲੀ, 10 ਨਵੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 11, 466 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13, 204 ਠੀਕ ਹੋਏ ਹਨ ਤੇ 460 ਮਰੀਜ਼ਾਂ ਦੀ ਮੌਤ ਹੋਈ ਹੈ । ਜੇ ਗੱਲ ਕਰੀਏ ਕੇਰਲ ਦੀ ਤਾਂ ਇੱਥੇ ਕੱਲ੍ਹ ਕੋਰੋਨਾ ਦੇ 6409 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 47 ਮੌਤਾਂ ਹੋਈਆਂ ਹਨ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 34, 388, 579, ਸਰਗਰਮ ਮਾਮਲਿਆਂ ਦੀ ਗਿਣਤੀ 1,39,683 (264 ਦਿਨਾਂ ਤੋਂ ਬਾਅਦ ਸਭ ਤੋਂ ਘੱਟ), ਠੀਕ ਹੋਣ ਵਾਲਿਆਂ ਦੀ ਗਿਣਤੀ 33,78,70,47, ਕੁੱਲ ਮੌਤਾਂ ਦੀ ਗਿਣਤੀ 461,849 ਅਤੇ 1,09,63,59,208 ਵੈਕਸੀਨੇਸ਼ਨ ਹੋ ਚੁੱਕੀ ਹੈ।