ਬਾਰ ਕਾਊਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਧਿਆਨ ‘ਚ ਰੱਖਕੇ ਹੀ ਇਸ ਵਾਰ ਏ.ਜੀ ਨਿਯੁਕਤ ਕਰੇ ਪੰਜਾਬ ਸਰਕਾਰ – ਮਨੀਸ਼ ਤਿਵਾੜੀ

ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ – ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਹਟਾਏ ਜਾਣ ‘ਤੇ ਕਾਂਗਰਸ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੀ ਹੀ ਪਾਰਟੀ ਦੀ ਸਰਕਾਰ ਉੱਪਰ ਸਵਾਲ ਖੜੇ ਕੀਤੇ ਹਨ। ਟਵੀਟ ਕਰ ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਦੇ ਅਹੁਦੇ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ, ਜੋ ਕਿ ਮੰਦਭਾਗਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਕਿ ਅਗਲੇ ਏ.ਜੀ ਦੀ ਨਿਯੁਕਤੀ ਬਾਰ ਕਾਊਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਧਿਆਨ ‘ਚ ਰੱਖ ਕੇ ਹੀ ਕੀਤੀ ਜਾਵੇ।

Leave a Reply

Your email address will not be published. Required fields are marked *