ਨਵੀਂ ਦਿੱਲੀ, 10 ਨਵੰਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਲੰਮੇ ਸਮੇਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਤੇ ਹੁਣ ਤੱਕ 700 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਇਸ ਦੌਰਾਨ ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਜ਼ੋਂ ਹੋਈ ਹੈ ਜੋ ਕਿ ਫ਼ਤਿਹਗੜ੍ਹ ਸਾਹਿਬ ਦੀ ਤਹਿਸੀਲ ਅਮਲੋਹ ਅਧੀਨ ਆਉਂਦੇ ਪਿੰਡ ਉੱਚੀ ਰੁੜਕੀ ਦਾ ਰਹਿਣ ਵਾਲਾ ਸੀ।