ਚੰਡੀਗੜ੍ਹ, 10 ਨਵੰਬਰ – ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਮਝੌਤਾ CM ਸਨ।10 ਸਾਲ ਅਕਾਲੀ ਦਲ ਨੇ ਲੁੱਟਿਆ ਤੇ 4 ਸਾਲ ਸਮਝੌਤਾ CM ਨੇ। 4 ਸਾਲ ਚਾਚਾ ਭਤੀਜੇ ਨਾਲ ਮਿਲੇ ਰਹੇ। ਦਿੱਲੀ ਏਅਰਪੋਰਟ ‘ਤੇ ਪੰਜਾਬ ਦੀਆਂ ਸਰਕਾਰੀ ਬੱਸਾਂ ਜਾਣ ਸਬੰਧੀ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਹਿ ਚੁੱਕੇ ਹਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਆਇਆ। ਇਸ ਤੋਂ ਪਤਾ ਲੱਗਦਾ ਹੈ ਕਿ ਕੇਜਰੀਵਾਲ ਟਰਾਂਸਪੋਰਟ ਮਾਫੀਆ ਨਾਲ ਮਿਲੇ ਹੋਏ ਹਨ, ਕਿਉਕਿ ਟਰਾਂਸਪੋਰਟ ਮਾਫੀਆ ਦੀਆਂ ਬੱਸਾਂ ਤਾਂ ਦਿੱਲੀ ਏਅਰਪੋਰਟ ‘ਤੇ ਜਾਣ ਦੀ ਇਜਾਜ਼ਤ ਹੈ ਪਰ ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਨਹੀਂ।ਤੇਲ ਦੀਆਂ ਕੀਮਤਾਂ ਘਟਣ ‘ਤੇ ਬੱਸ ਕਿਰਾਇਆ ਘਟਾਉਣ ਬਾਰੇ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਕਿਹਾ ਕਿ ਪਹਿਲਾਂ ਤੇਲ ਦੀਆਂ ਕੀਮਤਾਂ ਵਧੀਆਂ ਪਰ ਬੱਸ ਕਿਰਾਇਆ ਨਹੀਂ ਵਧਾਇਆ ਗਿਆ। ਇਸ ਲਈ ਬੱਸ ਕਿਰਾਇਆ ਘਟਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ।